ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਵੱਜਿਆ ਵਿਗੁਲ, ਗੁਰਦੁਆਰਾ ਚੋਣ ਕਮਿਸ਼ਨ ਦੇ ਨਿਰਦੇਸ਼ ਜਾਰੀ

0
6

ਗੁਰਦੁਆਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਵਿਗੁਲ ਵਜਾ ਦਿੱਤਾ ਹੈ। ਗੁਰਦੁਆਰਾ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਇਕ ਚਿੱਠੀ ਲਿਖੀ ਹੈ ਜਿਸ ਵਿਚ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਕਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਐਸਐਸ ਸਾਰੋਂ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ ਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਭੇਜ ਕੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਬੋਰਡ ਗਠਨ ਕਰਨ ਵਾਸਤੇ ਵੋਟਰ ਸੂਚੀਆਂ ਬਣਾਉਣ ਦਾ ਅਮਲ ਸ਼ੁਰੂ ਕੀਤਾ ਜਾਵੇ।

ਇਸ ਚਾਰ ਸਫ਼ਿਆਂ ਦੇ ਇਸ ਪੱਤਰ ਵਿੱਚ ਵੋਟਰ ਦੀ ਯੋਗਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਚੋਣਾਂ ਵਿੱਚ ਹਿੱਸਾ ਲੈਣ ਵਾਲੇ ਵੋਟਰ ਦੀ ਉਮਰ ਘੱਟੋ-ਘੱਟ 21 ਵਰ੍ਹੇ ਹੋਣੀ ਚਾਹੀਦੀ ਹੈ ਤੇ ਉਹ ਸਿਰ ਜਾਂ ਦਾੜ੍ਹੀ ਦੇ ਕੇਸ ਨਾ ਕਟਵਾਉਂਦਾ ਹੋਵੇ। ਪੱਤਰ ਵਿਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਆਖਿਆ ਗਿਆ ਕਿ ਇਹ ਜਲਦੀ ਸ਼ੁਰੂ ਕੀਤਾ ਜਾਵੇ।

ਗੁਰਦੁਆਰਾ ਕਮਿਸ਼ਨ ਵੱਲੋਂ ਭੇਜੇ ਤਾਜ਼ਾ ਪੱਤਰ ਵਿੱਚ ਨਵੇਂ ਵੋਟਰਾਂ ਦੇ ਨਾਂ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ ਪਰ ਨਵੇਂ ਨਾਂ ਦਰਜ ਕਰਵਾਉਣ ਲਈ ਇਸ ਵਿੱਚ ਸ਼ਰਤਾਂ ਰੱਖੀਆਂ ਗਈਆਂ ਹਨ। 21 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਸਿੱਖ ਆਪਣਾ ਨਾਂ ਦਰਜ ਕਰਵਾ ਸਕਦਾ ਹੈ, ਬਸ਼ਰਤੇ ਉਹ ਕੇਸ ਤੇ ਦਾੜ੍ਹੀ ਨਾ ਕੱਟਦਾ ਹੋਏ। ਸ਼ਰਾਬ ਦਾ ਸੇਵਨ ਨਾ ਕਰਦਾ ਹੋਏ ਤੇ ਸਿਗਰਟ-ਤੰਬਾਕੂ ਆਦਿ ਦਾ ਸੇਵਨ ਵੀ ਨਾ ਕਰਜਾ ਹੋਏ। ਇਨ੍ਹਾਂ ਸ਼ਰਤਾਂ ਨੂੰ ਪੂਰਾ ਕਰਨ ਵਾਲਾ ਕੋਈ ਵੀ ਸਿੱਖ ਸਬੰਧਤ ਪਟਵਾਰੀ ਕੋਲ ਜਾ ਕੇ ਆਪਣਾ ਨਾਂ ਦਰਜ ਕਰਵਾ ਸਕਦਾ ਹੈ।

ਦਰਅਸਲ ਨਿਯਮਾਂ ਮੁਤਾਬਕ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹਰ 5 ਸਾਲ ਬਾਅਦ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਪਰ ਪਿਛਲੇ 7 ਸਾਲਾਂ ਤੋਂ ਇਹ ਚੋਣਾਂ ਨਹੀਂ ਕਰਵਾਈਆਂ ਗਈਆਂ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਨਵੰਬਰ ਮਹੀਨੇ ਵਿੱਚ ਕਰਵਾਉਣ ਦੀ ਸਿਫ਼ਾਰਸ਼ ਕੀਤੀ ਗਈ ਸੀ। ਇਸ ਦੇ ਨਾਲ ਹੀ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਇਹ ਮੰਗ ਉਠਾਉਂਦੇ ਰਹੇ ਹਨ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਆਉਣ ਵਾਲੇ ਕੁਝ ਦਿਨਾਂ ‘ਚ ਸਾਕਾ ਨੀਲਾ ਤਾਰਾ ਦੀ ਬਰਸੀ ਵੀ ਹੋਣ ਵਾਲੀ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video