ਸਾਬਕਾ ਕਾਂਗਰਸੀ ਮੰਤਰੀ ਦਾ ਹੋਇਆ ਦੇਹਾਂਤ, ਪਾਰਟੀ ਤੇ ਪਰਿਵਾਰ ‘ਚ ਛਾਈ ਸੋਗ ਦੀ ਲਹਿਰ

0
9

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਅਧੀਨ ਪੈਂਦੇ ਭੁੱਲਥ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਗੁਰਵਿੰਦਰ ਸਿੰਘ ਅਟਵਾਲ ਦਾ ਅੱਜ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਸ਼੍ਰੀਨਗਰ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ। ਅਟਵਾਲ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਹਵਾਈ ਜਹਾਜ਼ ਰਾਹੀਂ ਸ਼੍ਰੀਨਗਰ ਜਾ ਰਹੇ ਸੀ ਕਿ ਉਹਨਾਂ ਨੂੰ ਖੂਨ ਦੀਆਂ ਉਲਟੀਆਂ ਆਉਣ ਲੱਗੀਆਂ। ਸ੍ਰੀਨਗਰ ਪਹੁੰਚਣ ‘ਤੇ ਅਟਵਾਲ ਨੂੰ ਹਸਪਤਾਲ ਲਿਜਾਇਆ ਗਿਆ। ਉਥੇ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ। ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਅਟੈਕ ਆਇਆ ਸੀ।

ਅਟਵਾਲ ਦੀ ਮੌਤ ‘ਤੇ ਕਾਂਗਰਸੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਸਾਡੇ ਸਤਿਕਾਰਯੋਗ ਸਾਥੀ ਅਤੇ ਸਾਬਕਾ ਵਿਧਾਇਕ ਗੁਰਵਿੰਦਰ ਅਟਵਾਲ ਦਾ ਦੇਹਾਂਤ ਹੋ ਗਿਆ ਹੈ। ਪਰਮਾਤਮਾ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

ਦਸ ਦਈਏ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਗੁਰਵਿੰਦਰ ਸਿੰਘ ਅਟਵਾਲ ਦੀ ਟਿਕਟ ਨੂੰ ਲੈ ਕੇ ਪਾਰਟੀ ‘ਚ ਕਾਫੀ ਹੰਗਾਮਾ ਹੋਇਆ ਸੀ। ਉਨ੍ਹਾਂ ਨੂੰ ਪਹਿਲਾਂ ਨਕੋਦਰ ਤੋਂ ਟਿਕਟ ਲਈ ਹਾਈਕਮਾਂਡ ਵਲੋਂ ਹਰੀ ਝੰਡੀ ਮਿਲ ਸੀ ਪਰ ਉਥੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸਮਰਾ ਨੇ ਪੰਗਾ ਖੜਾ ਕਰ ਦਿੱਤਾ ਸੀ। ਇੱਥੋਂ ਤੱਕ ਕਿ ਸਮਰਾ ਦੇ ਸਮਰਥਕਾਂ ਨੇ ਅਟਵਾਲ ਦੇ ਨਕੋਦਰ ਆਉਣ ‘ਤੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਜਿੱਥੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵੀ ਦਿਖਾਈਆਂ। ਇਸ ਤੋਂ ਬਾਅਦ ਪਾਰਟੀ ਨੇ ਭੁਲੱਥ ਦੇ ਕਰੀਬ ਦਸ ਦਾਅਵੇਦਾਰਾਂ ਨੂੰ ਦਰਕਿਨਾਰ ਕਰਕੇ ਗੁਰਵਿੰਦਰ ਸਿੰਘ ਅਟਵਾਲ ਨੂੰ ਉਥੋਂ ਟਿਕਟ ਦੇ ਦਿੱਤੀ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video