ਸਿੱਖ ਭਾਈਚਾਰੇ ਲਈ ਵੱਡੀ ਖ਼ੁਸ਼ਖ਼ਬਰੀ, ਆਨੰਦ ਮੈਰਿਜ ਐਕਟ 1909 ਹੋਇਆ ਲਾਗੂ

0
9

ਸਿੱਖ ਰੀਤੀ-ਰਿਵਾਜਾਂ ਅਨੁਸਾਰ ਕੀਤੇ ਜਾਣ ਵਾਲੇ ਸਾਰੇ ਵਿਆਹ ਹੁਣ ਆਨੰਦ ਮੈਰਿਜ ਐਕਟ 1909 ਦੇ ਤਹਿਤ ਰਜਿਸਟਰਡ ਕੀਤੇ ਜਾ ਸਕਦੇ ਹਨ। ਯੂਟੀ ਪ੍ਰਸ਼ਾਸਨ ਵਲੋਂ ਇਕ ਵੱਡਾ ਫੈਸਲਾ ਲੈਂਦੇ ਹੋਏ ਚੰਡੀਗੜ੍ਹ ‘ਚ ਆਨੰਦ ਮੈਰਿਜ ਐਟਕ ਲਾਗੂ ਕਰ ਦਿੱਤਾ ਗਿਆ ਹੈ ਅਤੇ ਸ਼ਹਿਰ ਵਿੱਚ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਣ ਵਾਲੇ ਸਾਰੇ ਵਿਆਹ ਆਨੰਦ ਮੈਰਿਜ ਐਕਟ 1909 ਤਹਿਤ ਰਜਿਸਟਰਡ ਹੋ ਸਕਦੇ ਹਨ। ਇਹ ਸਹੂਲਤ ਹੁਣ ਡਿਪਟੀ ਕਮਿਸ਼ਨਰ ਦਫ਼ਤਰ ਦੀ ਮੈਰਿਜ ਬ੍ਰਾਂਚ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਸ਼ਾਸਨ ਅਨੁਸਾਰ ਅਜੇ ਫਿਲਹਾਲ ਆਫਲਾਈਨ ਮੋਡ ਨਾਲ ਐਕਟ ਤਹਿਤ ਵਿਆਹ ਰਜਿਸਟਰਡ ਕਰਵਾਉਣ ਲਈ ਅਪਲਾਈ ਕੀਤਾ ਜਾ ਸਕਦਾ ਹੈ। ਸੈਕਟਰ-17 ਸਥਿਤ ਡੀ. ਸੀ. ਦਫਤਰ ਦੀ ਮੈਰਿਜ ਬ੍ਰਾਂਚ ਵਿਚ ਹੋਰ ਜ਼ਰੂਰੀ ਦਸਤਾਵੇਜ਼ਾਂ ਨਾਲ ਅਪਲਾਈ ਕਰ ਸਕੋਗੇ। ਇਸ ਵਿਚ ਲਾੜੇ-ਲਾੜੀ ਦਾ ਆਈ. ਡੀ. ਅਤੇ ਉਮਰ ਦਾ ਪਰੂਫ਼, ਗੁਰਦੁਆਰਾ ਸਾਹਿਬ ਵਲੋਂ ਜਾਰੀ ਵਿਆਹ ਸਰਟੀਫਿਕੇਟ, ਦੋ ਗਵਾਹਾਂ ਦੇ ਆਈ. ਡੀ. ਪਰੂਫ਼ ਅਤੇ ਵਿਆਹ ਸਮਾਰੋਹ ਅਤੇ ਉਸ ਵਿਚ ਸ਼ਾਮਲ ਹੋਣ ਵਾਲੇ ਗਵਾਹਾਂ ਦੀਆਂ ਤਸਵੀਰਾਂ ਜਮ੍ਹਾ ਕਰਵਾਉਣੀਆਂ ਪੈਣਗੀਆਂ।

ਵਿਆਹ ਦੇ 90 ਦਿਨਾਂ ਬਾਅਦ ਰਜਿਸਟ੍ਰੇਸ਼ਨ ਦੇ ਮਾਮਲਿਆਂ ਵਿਚ ਦੇਰੀ ਸਬੰਧੀ ਸਹੁੰ ਪੱਤਰ ਅਤੇ ਵਿਆਹੇ ਜੋੜਿਆਂ ਦੇ ਨਾਲ ਪਾਸਪੋਰਟ ਸਾਈਜ਼ ਫੋਟੋ ਆਦਿ ਦੇਣੀ ਪਵੇਗੀ। ਚੰਡੀਗੜ੍ਹ ਲਾਜ਼ਮੀ ਵਿਆਹ ਰਜਿਸਟ੍ਰੇਸ਼ਨ ਨਿਯਮ-2012 ਤਹਿਤ ਅਪਲਾਈ ਕਰਨ ਵਾਲੇ ਨੂੰ ਵਿਆਹ ਸਰਟੀਫਿਕੇਟ ਦੇਣ ਲਈ ਪਹਿਲਾਂ ਤੋਂ ਹੀ ਲਾਗੂ ਆਨਲਾਈਨ ਪੋਰਟਲ ਨੂੰ ਸੋਧਿਆ ਜਾਵੇਗਾ ਤਾਂਕਿ ਆਨੰਦ ਮੈਰਿਜ ਐਕਟ ਤਹਿਤ ਅਪਲਾਈ ਕਰਨ ਵਾਲੇ ਨੂੰ ਆਨਲਾਈਨ ਸੇਵਾਵਾਂ ਦਾ ਲਾਭ ਮਿਲ ਸਕੇ।ਦੱਸ ਦੇਈਏ ਕਿ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਨੇ ਫਰਵਰੀ ਮਹੀਨੇ ਵਿਚ ਚੰਡੀਗੜ੍ਹ ਦੌਰੇ ਦੌਰਾਨ ਇਹ ਮਾਮਲਾ ਚੁੱਕਿਆ ਸੀ, ਜਿਸ ਤੋਂ ਬਾਅਦ ਹੀ ਯੂ. ਟੀ. ਪ੍ਰਸ਼ਾਸਨ ਨੇ 15 ਮਾਰਚ 2023 ਨੂੰ ਐਕਟ ਸ਼ਹਿਰ ਵਿਚ ਲਾਗੂ ਕਰ ਦਿੱਤਾ ਸੀ।

ਦਸਣਯੋਗ ਹੈ ਕਿ ਪੰਜਾਬ ਵਿੱਚ ਅਜੇ ਤੱਕ ਆਨੰਦ ਮੈਰਿਜ ਐਕਟ ਲਾਗੂ ਨਹੀਂ ਹੋਇਆ ਹੈ ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਨੂੰ ਲਾਗੂ ਕਰ ਦਿੱਤਾ ਹੈ। ਆਨੰਦ ਕਾਰਜ ਐਕਟ-1909 ਹਰਿਆਣਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲ, ਰਾਜਸਥਾਨ ਅਤੇ ਦਿੱਲੀ ਸਮੇਤ ਦੇਸ਼ ਦੇ 22 ਰਾਜਾਂ ਵਿੱਚ ਲਾਗੂ ਕੀਤਾ ਜਾ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਆਨੰਦ ਕਾਰਜ ਐਕਟ ਸਾਲ 2016 ਵਿੱਚ ਪੰਜਾਬ ਵਿੱਚ ਤਤਕਾਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੇਲੇ ਹੋਂਦ ਵਿੱਚ ਆਇਆ ਸੀ ਪਰ ਇਸ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਸਕਿਆ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਤੇ ਉਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੀ ਇਸ ਨੂੰ ਲਾਗੂ ਨਹੀਂ ਕਰ ਸਕੀ। ਮੌਜੂਦਾ ਭਗਵੰਤ ਮਾਨ ਸਰਕਾਰ ਨੇ ਨਵੰਬਰ 2022 ਵਿੱਚ ਇਸ ਨੂੰ ਸੂਬੇ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਸੀ। ਰਾਜ ਸਰਕਾਰ ਨੇ ਆਨੰਦ ਕਾਰਜ ਮੈਰਿਜ ਐਕਟ ਵਿੱਚ ਸੋਧ ਕਰਨ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਪਰ ਮਾਮਲਾ ਅਜੇ ਲਟਕਿਆ ਹੋਇਆ ਹੈ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video