ਸਿੱਧੂ ਮੂਸੇਵਾਲਾ ਕਤਲ ਕੇਸ: ਲਾਰੈਂਸ ਗੈਂਗ ਨੂੰ ਹਥਿਆਰ ਮੁਹੱਈਆ ਕਰਵਾਉਣ ਵਾਲਾ ਦਰਮਨਜੋਤ ਹਿਰਾਸਤ ‘ਚ

0
22

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੂਸੇਵਾਲਾ ਨੂੰ ਮਾਰਨ ਆਏ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਦਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਦਰਮਨਜੋਤ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ ਪਰ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਦੱਸ ਦੇਈਏ ਕਿ ਲੁਧਿਆਣਾ ਸੀਆਈਏ-2 ਪੁਲਿਸ ਨੇ 9 ਮਹੀਨੇ ਪਹਿਲਾਂ ਮੂਸੇਵਾਲਾ ਕਤਲ ਕਾਂਡ ਵਿੱਚ ਹਥਿਆਰਾਂ ਦੀ ਸਪਲਾਈ ਦੇ ਮਾਮਲੇ ਵਿੱਚ ਦਰਮਨਜੋਤ ਕਾਹਲੋਂ ਨੂੰ ਨਾਮਜ਼ਦ ਕੀਤਾ ਸੀ। ਗੈਂਗਸਟਰ ਤੂਫਾਨ ਅਤੇ ਮਨੀ ਰਈਆ ਨੂੰ ਗੋਇੰਦਵਾਲ ਜੇਲ੍ਹ ਤੋਂ ਲੁਧਿਆਣਾ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਸੀ।

ਪੁਲਿਸ ਨੇ ਗੈਂਗਸਟਰਾਂ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਦੌਰਾਨ ਗੈਂਗਸਟਰਾਂ ਨੇ ਗੋਲਡੀ ਬਰਾੜ ਦੇ ਵਿਦੇਸ਼ ‘ਚ ਬੈਠੇ ਸਾਥੀ ਦਰਮਨਜੋਤ ਸਿੰਘ ਕਾਹਲੋਂ ਦਾ ਨਾਂ ਲਿਆ ਸੀ, ਜਿਸ ਤੋਂ ਬਾਅਦ ਹੀ ਪੁਲਿਸ ਨੇ ਕਾਹਲੋਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਸੀ। ਦਸ ਦਈਏ ਕਿ ਗੋਇੰਦਵਾਲ ਜੇਲ੍ਹ ਵਿੱਚ ਗੈਂਗ ਵਾਰ ਦੌਰਾਨ ਗੈਂਗਸਟਰ ਤੂਫਾਨ ਦੀ ਮੌਤ ਹੋ ਗਈ ਸੀ। ਗੈਂਗਸਟਰਾਂ ਨੇ ਪੁਲਿਸ ਨੂੰ ਦੱਸਿਆ ਸੀ ਕਿ ਇਹ ਦਰਮਨਜੋਤ ਹੀ ਸੀ ਜਿਸ ਨੇ ਉਨ੍ਹਾਂ ਨੂੰ ਵਿਦੇਸ਼ ਤੋਂ ਫੋਨ ਕਰਕੇ ਕਿਹਾ ਕਿ ਸਤਬੀਰ ਨੂੰ ਮਿਲੋ, ਜੋ ਉਨ੍ਹਾਂ ਨੂੰ ਮਾਨਸਾ ਵਿਖੇ ਆਪਣੀ ਕਾਰ ਵਿੱਚ ਪਹੁੰਚਾਏਗਾ। ਸਤਬੀਰ ਅੰਮ੍ਰਿਤਸਰ ਵਿੱਚ ਘੋੜਿਆਂ ਦਾ ਵਪਾਰੀ ਹੈ। ਦਰਮਨ ਨੇ ਬਦਮਾਸ਼ਾਂ ਨੂੰ ਦੋ ਕੰਮ ਦਿੱਤੇ ਸਨ। ਇੱਕ ਕੰਮ ਹਵਾਲਾ ਦੇ ਪੈਸੇ ਪਹੁੰਚਾਉਣਾ ਸੀ ਅਤੇ ਦੂਜਾ ਕੰਮ ਮੂਸੇਵਾਲਾ ਨੂੰ ਮਾਰਨਾ ਸੀ।

ਕਤਲੇਆਮ ਵਿੱਚ ਹਥਿਆਰ ਸਪਲਾਈ ਕਰਨ ਜਾ ਰਹੀ ਫਾਰਚੂਨਰ ਕਾਰ ਵਿੱਚ ਸਵਾਰ ਮਨੀ ਰਿਆ ਅਤੇ ਮਨਦੀਪ ਤੂਫਾਨ ਦੀ ਪਹਿਲਾਂ ਹੀ ਪਛਾਣ ਹੋ ਚੁੱਕੀ ਸੀ। ਤੀਜੇ ਮੁਲਜ਼ਮ ਦੀ ਪਛਾਣ ਬਾਅਦ ਵਿੱਚ ਹੋਈ। ਤੀਸਰਾ ਮੁਲਜ਼ਮ ਬਟਾਲਾ ਦਾ ਰਹਿਣ ਵਾਲਾ ਗੁਰਮੀਤ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਨੇ ਮੂਸੇਵਾਲਾ ਕਤਲ ਕਾਂਡ ਤੋਂ ਕਰੀਬ 10 ਦਿਨ ਪਹਿਲਾਂ ਰੇਕੀ ਸ਼ੁਰੂ ਕੀਤੀ ਸੀ। ਗੋਲਡੀ ਬਰਾੜ ਅਤੇ ਦਰਮਨਜੋਤ ਦੀ ਯੋਜਨਾ ਅਨੁਸਾਰ ਮੁਲਜ਼ਮਾਂ ਨੇ ਪੁਲਿਸ ਦੀ ਵਰਦੀ ਫਾਰਚੂਨਰ ਕਾਰ ਵਿੱਚ ਰੱਖੀ ਹੋਈ ਸੀ। ਮੂਸੇਵਾਲਾ ਦੇ ਘਰ ਜਾ ਕੇ ਫਰਜ਼ੀ ਪੁਲਿਸ ਅਧਿਕਾਰੀ ਦਾ ਰੂਪ ਧਾਰ ਕੇ ਐਂਕਾਊਂਟਰ ਕਰਨ ਦੀ ਯੋਜਨਾ ਬਣਾਈ ਗਈ ਸੀ ਪਰ ਮੂਸੇਵਾਲਾ ਸੁਰੱਖਿਆ ਕਰਮੀਆਂ ਦੇ ਨਾਲ ਸੀ, ਜਿਸ ਕਾਰਨ ਬਦਮਾਸ਼ਾਂ ਨੇ ਮੌਕੇ ‘ਤੇ ਹੀ ਪਲਾਨ ਬਦਲ ਦਿੱਤਾ। ਇਹ ਯੋਜਨਾ ਦਰਮਨਜੋਤ ਕਾਹਲੋਂ ਨੇ ਗੈਂਗਸਟਰ ਗੋਲਡੀ ਬਰਾੜ ਨਾਲ ਮਿਲ ਕੇ ਬਣਾਈ ਸੀ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video