ਸੀ.ਐਮ. ਭਗਵੰਤ ਮਾਨ ਨੇ ਇੱਕ ਵੱਡਾ ਫੈਸਲਾ, ਸਰਕਾਰੀ ਦਫ਼ਤਰਾਂ ਲਈ ਨਵੇਂ ਨਿਰਦੇਸ਼ ਜਾਰੀ

0
6

ਪੰਜਾਬ ਦੇ ਲੋਕਾਂ ਲਈ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲਾਈਵ ਸੰਬੋਧਨ ਕੀਤਾ। ਇਸ ਦੌਰਾਨ ਉਹਨਾਂ ਇਹ ਜਾਣਕਾਰੀ ਸਾਂਝੀ ਕੀਤੀ ਕਿ ਸਰਕਾਰੀ ਦਫ਼ਤਰਾਂ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਹੈ। ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਵੀ ਆਪਣੇ ਦਫ਼ਤਰ 7:30 ਵਜੇ ਪਹੁੰਚਾਗਾਂ। ਉਹਨਾਂ ਕਿਹਾ ਕਿ ਦੇਸ਼ ‘ਚ ਪਹਿਲੀ ਵਾਰ ਇਹ ਫਾਰਮੂਲਾ ਲਾਗੂ ਹੋਵੇਗਾ।

ਹੁਣ ਗਰਮੀ ਦੇ ਚਲਦਿਆਂ ਸੀ.ਐਮ. ਮਾਨ ਨੇ 2 ਮਈ ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ।  2 ਮਈ ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਇਹ ਫੈਸਲਾ 15 ਜੁਲਾਈ ਤੱਕ ਲਾਗੂ ਰਹੇਗਾ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video