ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨਜ਼ਦੀਕ ਤੀਜਾ ਧਮਾਕਾ, ਸੀਸੀਟੀਵੀ ‘ਚ ਕੈਦ ਹੋਏ ਮੁਲਜ਼ਮ

0
6

ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਜ਼ਿਲ੍ਹੇ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਸ੍ਰੀ ਗੁਰੂ ਰਾਮਦਾਸ ਸਰਾਂ ਪਿੱਛੇ ਅੱਧੀ ਰਾਤ ਨੂੰ ਇਕ ਹੋਰ ਬਲਾਸਟ ਹੋਇਆ। ਮੁੱਢਲੀ ਜਾਣਕਾਰੀ ਮੁਤਾਬਕ ਬੁੱਧਵਾਰ ਰਾਤ 12:15-12:30 ਵਜੇ ਦੇ ਸ੍ਰੀ ਗੁਰੂ ਰਾਮਦਾਸ ਨਿਵਾਸ ਦੇ ਨੇੜੇ ਧਮਾਕਾ ਹੋਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ। ਧਮਾਕੇ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। ਪੁਲਸ ਅਤੇ ਫੋਰੈਂਸਿਕ ਟੀਮ ਵੱਲੋਂ ਮੌਕੇ ‘ਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਹਾਲਾਂਕਿ, ਐਸਜੀਪੀਸੀ ਅਧਿਕਾਰੀਆਂ ਦੀ ਮਦਦ ਨਾਲ ਪੁਲਿਸ ਨੇ 5 ਲੋਕਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।  ਸੀਸੀਟੀਵੀ ਫੁਟੇਜ ਵਿਚ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਸ ਵਿਚ ਵੇਖਿਆ ਜਾ ਸਕਦਾ ਕਿ ਐਸਜੀਪੀਸੀ ਅਧਿਕਾਰੀ ਮੁਲਜ਼ਮਾਂ ਨੂੰ ਫੜ੍ਹਕੇ ਲੈਕੇ ਜਾ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਕ ਜਾਣਬੁੱਝ ਕੇ ਅਸ਼ਾਂਤੀ ਫੈਲਾਉਣ ਲਈ ਇਹਨਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।  ਦਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨਜ਼ਦੀਕ ਸ੍ਰੀ ਗੁਰੂ ਰਾਮਦਾਸ ਸਰਾਂ ਪਿੱਛੇ ਅੱਧੀ ਰਾਤ ਨੂੰ ਇਕ ਹੋਰ ਬਲਾਸਟ ਹੋਇਆ। ਪਿਛਲੇ 5-6 ਦਿਨਾਂ ਵਿਚ ਇਹ ਤੀਜੀ ਘਟਨਾ ਹੈ। ਪਹਿਲੇ ਦੋ ਧਮਾਕੇ ਹੈਰੀਟੇਜ ਸਟਰੀਟ ਨੇੜੇ ਹੋਏ ਸਨ ਜਦਕਿ ਅੱਜ ਵਾਲੀ ਜਗ੍ਹਾ ਉਸ ਤੋਂ ਕਾਫ਼ੀ ਦੂਰ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਨੇੜੇ ਦੋ ਧਮਾਕੇ ਹੋਏ ਸਨ। ਇਕ ਧਮਾਕਾ ਸ਼ਨੀਵਾਰ ਰਾਤ 12 ਵਜੇ ਹੋਇਆ ਸੀ ਅਤੇ ਦੂਜਾ ਸੋਮਵਾਰ ਸਵੇਰੇ 6 ਵਜੇ ਦੇ ਕਰੀਬ ਹੋਇਆ। ਧਮਾਕੇ ਕਾਰਨ ਕੁੱਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਪਰ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਸੀ ਹੋਇਆ। ਘਟਨਾ ਤੋਂ ਬਾਅਦ ਪੰਜਾਬ ਪੁਲਸ ਦੇ ਨਾਲ ਨਾਲ ਐੱਨ.ਆਈ.ਏ. ਵੱਲੋਂ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਗਈ ਸੀ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video