ਹੈਰਾਨੀ ਦੀ ਗੱਲ ਹੈ SGPC ਇੱਕ ਨਿੱਜੀ ਚੈਨਲ ਨੂੰ ਬੇਨਤੀ ਕਰ ਰਹੀ, ਲਾਲਚ ਦੀ ਹੱਦ ਹੁੰਦੀ ਐ..CM ਮਾਨ ਦਾ ਵੱਡਾ ਬਿਆਨ

0
8

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 24 ਜੁਲਾਈ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਬਾਰੇ ਸ਼੍ਰੋਮਣੀ ਕਮੇਟੀ ਤੋਂ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਅਤੇ ਸਾਰੇ ਚੈਨਲਾਂ ਨੂੰ ਮੁਫਤ ਪ੍ਰਸਾਰਣ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ 24 ਘੰਟਿਆਂ ‘ਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ।

ਇਕ ਹੋਰ ਟਵੀਟ ਕਰਦਿਆਂ ਮੁੱਖ ਮੰਤਰੀ ਨੇ ਸਵਾਲ ਕੀਤਾ, “ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ। ਬਾਕੀਆਂ ਨੂੰ ਕਿਉਂ ਨਹੀਂ ?? ਕੀ ਉਹ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਫੇਰ ਅਨਿਸ਼ਚਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ ?? ਲਾਲਚ ਦੀ ਹੱਦ ਹੁੰਦੀ ਐ।”

ਦਸ ਦਈਏ ਕਿ ਸੈਟੇਲਾਈਟ ਟੀਵੀ ‘ਤੇ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਹ ਅਪੀਲ ਕੀਤੀ ਗਈ ਹੈ। ਹੁਕਮ ਅਨੁਸਾਰ 24 ਜੁਲਾਈ ਤੋਂ ਸ਼ੁਰੂ ਹੋ ਰਹੇ ਯੂ-ਟਿਊਬ ਚੈਨਲ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਦਿੱਤੇ ਹਨ ਅਤੇ ਜਿਸਦਾ ਭੋਗ 24 ਜੁਲਾਈ ਨੂੰ ਪਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਆਦੇਸ਼ ਜਾਰੀ ਹੋਇਆ ਸੀ ਜਿਸ ਵਿਚ ਉਹਨਾਂ ਕਿਹਾ- ਸੰਗਤ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਸ਼ੁਰੂ ਕਰੇ। ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ। ਪਰ ਸੰਗਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫ਼ੋਨ ਅਤੇ ਸੋਸ਼ਲ ਮੀਡੀਆ ਰਾਹੀਂ ਮੰਗ ਕਰ ਰਹੀ ਹੈ ਕਿ ਯੂ-ਟਿਊਬ ਰਾਹੀਂ ਸਾਰ ਲੋਕ ਦਰਸ਼ਨ ਅਤੇ ਕੀਰਤਨ ਸਰਵਣ ਨਹੀਂ ਕਰ ਸਕਦੇ।

ਇੰਟਰਨੈੱਟ ਹਰ ਥਾਂ ਉਪਲਬਧ ਨਹੀਂ ਹੈ। ਬਹੁਤ ਸਾਰੇ ਸਾਥੀ ਅਜਿਹੇ ਹਨ ਜਿਨ੍ਹਾਂ ਕੋਲ ਨਾ ਤਾਂ ਸਮਾਰਟ ਫ਼ੋਨ ਹੈ ਅਤੇ ਨਾ ਹੀ ਸਮਾਰਟ ਟੀ.ਵੀ. ਜਿਸ ਕਾਰਨ ਬਹੁਤੀ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਕੀਰਤਨ, ਗੁਰਬਾਣੀ ਦੇ ਪਾਠ ਆਦਿ ਤੋਂ ਵਾਂਝੀ ਰਹਿ ਜਾਵੇਗੀ। ਇਸ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਯੂ-ਟਿਊਬ ਚੈਨਲ ਦੇ ਨਾਲ-ਨਾਲ ਨਿੱਜੀ ਚੈਨਲ ਰਾਹੀਂ ਵੀ ਜਾਰੀ ਰੱਖਣ ਤਾਂ ਜੋ ਕੋਈ ਵੀ ਗੁਰਬਾਣੀ ਕੀਰਤਨ ਕਰਨ ਅਤੇ ਦਰਸ਼ਨਾਂ ਤੋਂ ਵਾਂਝਾ ਨਾ ਰਹੇ।

ਜਨਰਲ ਸਕੱਤਰ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ 24 ਜੁਲਾਈ ਤੋਂ ਆਪਣਾ ਯੂ-ਟਿਊਬ ਚੈਨਲ ਵੀ ਲਾਂਚ ਕਰੇਗੀ। ਜਿਸ ‘ਤੇ ਹਰ ਕੋਈ ਗੁਰਬਾਣੀ ਸੁਣ ਅਤੇ ਦਰਸ਼ਨ ਕਰ ਸਕੇਗਾ। ਇਸ ਸਬੰਧੀ ਪਾਠ ਵੀ ਆਰੰਭ ਕਰ ਦਿੱਤੇ ਗਏ ਹਨ, ਜਿਨ੍ਹਾਂ ਦੇ ਭੋਗ 24 ਜੁਲਾਈ ਨੂੰ ਪਾਏ ਜਾਣਗੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਲਈ ਵੀ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਇਸ ਦੇ ਲਈ ਪ੍ਰਸਾਰਣ ਮੰਤਰਾਲੇ ਨੂੰ ਪੱਤਰ ਵੀ ਲਿਖਿਆ ਗਿਆ ਹੈ, ਤਾਂ ਜੋ ਸਾਰੀਆਂ ਫਾਰਮੈਲਿਟੀਜ਼ ਪੂਰੀਆਂ ਕੀਤੀਆਂ ਜਾ ਸਕਣ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video