12ਵੀਂ ਜਮਾਤ ਦੇ ਆਏ ਨਤੀਜਿਆਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਵਲ ਬੱਚਿਆਂ ਲਈ ਕੀਤਾ ਵੱਡਾ ਐਲਾਨ

0
8

PSEB ਨੇ ਬੀਤੇ ਕੱਲ੍ਹ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ ਜਿਸ ਵਿਚ ਇਕ ਵਾਰ ਫਿਰ ਲੜਕੀਆਂ ਨੇ ਬਾਜ਼ੀ ਮਾਰ ਲਈ ਹੈ। ਇਸ ਦੌਰਾਨ ਮਾਨਸਾ ਜ਼ਿਲ੍ਹੇ ਦੀ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ 500 ‘ਚੋਂ 500 ਅੰਕ ਲੈਕੇ 100 ਫ਼ੀਸਦੀ ਨੰਬਰਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਬਠਿੰਡਾ ਦੀ ਸ਼੍ਰੇਆ ਸਿੰਗਲਾ 99.60 ਫ਼ੀਸਦੀ ਨੰਬਰਾਂ ਨਾਲ ਦੂਜੇ ਸਥਾਨ ‘ਤੇ ਰਹੀ ਹੈ। ਇਸੇ ਤਰ੍ਹਾਂ ਲੁਧਿਆਣਾ ਦੀ ਨਵਪ੍ਰੀਤ ਕੌਰ ਨੇ 99.40 ਫ਼ੀਸਦੀ ਨੰਬਰਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।

ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ 12ਵੀਂ ਦੇ ਇਨ੍ਹਾਂ ਨਤੀਜਿਆਂ ‘ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ, “ਸਾਡੀਆਂ ਧੀਆਂ ਨੇ ਇਕ ਵਾਰ ਫਿਰ ਬਾਜ਼ੀ ਮਾਰੀ ਹੈ ਤੇ ਇਕ ਵਾਰ ਫਿਰ ਮਾਨਸਾ ਜ਼ਿਲ੍ਹਾ ਅੱਵਲ ਆਇਆ ਹੈ। ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁਭਕਾਮਨਾਵਾਂ।” ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

https://twitter.com/BhagwantMann/status/1661597925259239425?s=20

ਦਸ ਦਈਏ ਕਿ 12ਵੀਂ ਜਮਾਤ ਦੀ ਪ੍ਰੀਖਿਆ ‘ਚ ਕੁਲ 2,96,709 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ‘ਚੋਂ 92 ਫ਼ੀਸਦੀ ਯਾਨੀ 2,74,378 ਬੱਚੇ ਪਾਸ ਹੋਏ ਹਨ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video