ਜ਼ਹਿਰੀਲੀ ਗੈਸ ਲੀਕ ਹਾਦਸੇ ‘ਚ ਮਾਰੇ ਗਏ ਲੋਕਾਂ ਅਤੇ ਜ਼ਖ਼ਮੀਆਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਵੱਡਾ ਐਲਾਨ

0
9

ਬੀਤੇ ਕੱਲ੍ਹ ਲੁਧਿਆਣਾ ਜ਼ਿਲ੍ਹੇ ਦੇ ਗਿਆਸਪੁਰਾ ਇਲਾਕੇ ‘ਚ ਲੀਕ ਹੋਈ ਜ਼ਹਿਰੀਲੀ ਗੈਸ ਹਾਸਦੇ ਵਿਚ ਲਗਭਗ 11 ਲੋਕ ਮਾਰੇ ਗਏ ਸੀ ਅਤੇ ਕੁਝ ਲੋਕ ਜ਼ਖ਼ਮੀ ਹੋ ਗਏ ਸੀ। ਇਸ ਤੋਂ ਬਾਅਦ ਇਸ ਘਟਨਾ ‘ਤੇ ਦੁੱਖ ਜਤਾਉਂਦੇ ਹੋਏੲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਜ਼ਰੀਏ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹਰੇਕ ਜ਼ਖ਼ਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।

ਦੱਸਣਯੋਗ ਹੈ ਕਿ ਲੁਧਿਆਣਾ ਦੇ ਗਿਆਸਪੁਰਾ ਰਿਹਾਇਸ਼ੀ ਇਲਾਕੇ ‘ਚ ਐਤਵਾਰ ਨੂੰ ਇਕ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 12 ਲੋਕ ਬੀਮਾਰ ਹੋ ਗਏ। ਜਿਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ‘ਚ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਮਗਰੋਂ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ‘ਚ 5 ਔਰਤਾਂ ਅਤੇ 4 ਪੁਰਸ਼ਾਂ ਸਮੇਤ 2 ਬੱਚੇ ਸ਼ਾਮਲ ਹਨ। ਬੱਚਿਆਂ ਦੀ ਉਮਰ 10 ਅਤੇ 13 ਸਾਲ ਹੈ। ਮਰਨ ਵਾਲਿਆਂ ‘ਚ 5 ਲੋਕ ਇਕੋ ਪਰਿਵਾਰ ਦੇ ਹਨ, ਜੋ ਕਿ ਗਯਾ ਸੂਬੇ ਨਾਲ ਸਬੰਧ ਰੱਖਦੇ ਹਨ। ਹਾਦਸਾ ਸਵੇਰੇ 7:15 ਵਜੇ ਸ਼ਹਿਰ ਦੇ ਗਿਆਸਪੁਰਾ ਇੰਡਸਟਰੀਅਲ ਏਰੀਆ ਨੇੜੇ ਇਕ ਇਮਾਰਤ ਵਿਚ ਬਣੇ ਮਿਲਕ ਬੂਥ ਵਿਚ ਵਾਪਰਿਆ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video