23 ਜੁਲਾਈ ਨੂੰ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫਿਰੋਜ਼ਪਰ ਫੇਰੀ ਹੋਈ ਰੱਦ

0
7

ਪੰਜਾਬ ਦੇ ਫਿਰੋਜ਼ਪੁਰ ਵਿਖੇ 500 ਕਰੋੜ ਨਾਲ ਬਣਨ ਵਾਲੇ PGI ਸੈਟੇਲਾਈਟ ਕੇਂਦਰ ਦਾ ਉਦਘਾਟਨ 23 ਜੁਲਾਈ ਨੂੰ ਨਹੀਂ ਹੋਵੇਗਾ ਕਿਉਂਕਿ ਇਸ ਦਾ ਉਦਘਾਟਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾ ਸੀ ਅਤੇ ਕੁਝ ਜ਼ਰੂਰੀ ਕਾਰਨਾ ਕਰਕੇ ਉਹਨਾਂ ਦੀ 23 ਜੁਲਾਈ ਦੀ ਫਿਰੋਜ਼ਪੁਰ ਫੇਰੀ ਰੱਦ ਹੋ ਗਈ ਹੈ। ਇਸ ਦੀ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪ੍ਰਸਤਾਵਿਤ ਦੌਰਾ ਕੁਝ ਜ਼ਰੂਰੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ ਅਤੇ ਸ਼ਾਹ ਵਲੋਂ ਇਸ ਦੇ ਉਦਘਾਟਨ ਦੀ ਨਵੀਂ ਤਾਰੀਖ਼ ਜਲਦੀ ਹੀ ਜਾਰੀ ਕੀਤੀ ਜਾਵੇਗੀ।

ਯੂ. ਪੀ. ਏ. ਸਰਕਾਰ ਨੇ ਸਰਹੱਦੀ ਖੇਤਰ ਵਿਚ ਸਿਹਤ ਸਹੂਲਤਾਂ ਨੂੰ ਹੁਲਾਰਾ ਦੇਣ ਲਈ 2013 ਵਿਚ ਬਹੁਤ ਮਸ਼ਹੂਰ ਪੀ. ਜੀ. ਆਈ. ਸੈਟੇਲਾਈਟ ਸੈਂਟਰ ਨੂੰ ਮਨਜ਼ੂਰੀ ਦਿੱਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 5 ਜਨਵਰੀ ਨੂੰ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਾ ਸੀ ਪਰ ਫਿਰੋਜ਼ਪੁਰ ਵਿਚ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਜਾਮ ਕਾਰਨ ਉਨ੍ਹਾਂ ਦਾ ਕਾਫਲਾ ਫਲਾਈਓਵਰ ’ਤੇ ਰੋਕੇ ਜਾਣ ਕਾਰਨ ਸੁਰੱਖਿਆ ਦੀ ਉਲੰਘਣਾ ਕਰਕੇ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ ਸੀ। ਬਾਅਦ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਸੀ ਕਿ ਵਿਸਾਖੀ ’ਤੇ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਪਰ ਉਸ ਸਮੇਂ ਉਦਘਾਟਨ ਨਹੀਂ ਹੋ ਸਕਿਆ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video