BREAKING: ਮੋਗਾ ਨਗਰ ਨਿਗਮ ‘ਤੇ AAP ਦਾ ਦਬਦਬਾ: ਬਲਜੀਤ ਚਾਨੀ ਬਣੇ ਮੇਅਰ

0
12

ਪੰਜਾਬ ਦੇ ਮੋਗਾ ਨਗਰ ਨਿਗਮ ‘ਤੇ ਵੀ ਆਮ ਆਦਮੀ ਪਾਰਟੀ ਨੇ ਆਪਣਾ ਕਬਜ਼ਾ ਕਰ ਲਿਆ ਹੈ। ਬਲਜੀਤ ਸਿੰਘ ਚਾਨੀ ਮੋਗਾ ਦੇ ਨਵੇਂ ਮੇਅਰ ਬਣੇ ਹਨ। ਮੋਗਾ ਨਗਰ ਨਿਗਮ ਵਿੱਚ ਕੁੱਲ 50 ਕੌਂਸਲਰਾਂ ਵਿੱਚੋਂ 42 ਨੇ ਬਲਜੀਤ ਸਿੰਘ ਚਾਨੀ ਦਾ ਸਮਰਥਨ ਕੀਤਾ। ਵੋਟਿੰਗ ਦੌਰਾਨ ਅੱਠ ਕੌਂਸਲਰ ਗੈਰਹਾਜ਼ਰ ਰਹੇ। ਜਿਸ ਤੋਂ ਬਾਅਦ ਚਾਨੀ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ ਗਿਆ। ਨਵੇਂ ਮੇਅਰ ਚਾਨੀ ਵਾਰਡ ਨੰਬਰ 8 ਤੋਂ ਨਗਰ ਕੌਂਸਲਰ ਹਨ। ਉਨ੍ਹਾਂ ਨੇ 2021 ਦੀਆਂ ਨਿਗਮ ਚੋਣਾਂ ਆਮ ਆਦਮੀ ਦੇ ਚੋਣ ਨਿਸ਼ਾਨ ‘ਤੇ ਲੜੀਆਂ ਸਨ। ਵੋਟਿੰਗ ਦੌਰਾਨ ਮਿੰਨੀ ਸਕੱਤਰੇਤ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਮੌਜੂਦ ਸਨ। ਇਸ ਦੇ ਲਈ ਡਿਵੀਜ਼ਨਲ ਕਮਿਸ਼ਨਰ ਉਥੇ ਪੁੱਜੇ ਸਨ।

ਇਸ ਤੋਂ ਪਹਿਲਾਂ ਬੀਤੀ 4 ਜੁਲਾਈ ਨੂੰ ਨਗਰ ਨਿਗਮ ਦੀ ਮੇਅਰ ਨੀਤਿਕਾ ਭੱਲਾ ਨੂੰ ਵਿਧਾਇਕ ਧੜੇ ਦੇ ਕੌਂਸਲਰਾਂ ਨੇ ਬੇਭਰੋਸਗੀ ਮਤਾ ਪਾ ਕੇ ਬਾਹਰ ਕਰ ਦਿੱਤਾ ਸੀ। ਨੀਤਿਕਾ ਭੱਲਾ ਕਰੀਬ 2 ਸਾਲ ਮੇਅਰ ਦੇ ਅਹੁਦੇ ‘ਤੇ ਰਹੀ। ਇਸ ਤੋਂ ਬਾਅਦ ਵਿਧਾਇਕ ਵੱਲੋਂ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਨੂੰ ਵਾਧੂ ਚਾਰਜ ਦੇ ਕੇ ਕਾਰਜਕਾਰੀ ਮੇਅਰ ਬਣਾਇਆ ਗਿਆ ਸੀ। ਦਸ ਦਈਏ ਮੋਗਾ ਤੋਂ ਪਹਿਲਾਂ ਹੁਸ਼ਿਆਰਪੁਰ ‘ਚ ਆਮ ਆਦਮੀ ਪਾਰਟੀ ਦਾ ਮੇਅਰ ਬਣਿਆ ਸੀ।  ਹੁਸ਼ਿਆਰਪੁਰ ਨਗਰ ਨਿਗਮ ‘ਚ ਸੁਰਿੰਦਰ ਕੁਮਾਰ ਛਿੰਦਾ ਫਿਰ ਤੋਂ ਮੇਅਰ ਬਣੇ ਹਨ। ਇਹ ਵੀ ਦਸਣਯੋਗ ਹੈ ਕਿ ਛਿੰਦਾ ਕਾਂਗਰਸ ਛੱਡ ‘ਆਪ’ ‘ਚ ਸ਼ਾਮਲ ਹੋਏ ਸਨ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video