PM ਮੋਦੀ ਖਿਲਾਫ਼ ਵਿਵਾਦਿਤ ਭਾਸ਼ਣ ਦੇਣਾ ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਪਿਆ ਭਾਰੀ, ਅਦਾਲਤ ਨੇ ਸੁਣਾਇਆ ਸਖ਼ਤ ਫੈਸਲਾ

0
11

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਵਿਵਾਦਿਤ ਭਾਸ਼ਣ ਦੇਣਾ ਹੁਣ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਮੁਸ਼ਕਿਲਾਂ ਵਧਾ ਸਕਦਾ ਹੈ।  ਪਹਿਲਾਂ ‘ਮੋਦੀ ਸਰਨੇਮ’ ਟਿਪਣੀ ‘ਚ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਹੁਣ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ਼ ਕੋਟਾ ਦੀ ਇਕ ਅਦਾਲਤ ਨੇ ਪੁਲਸ ਨੂੰ ਮੁਕੱਦਮਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਸ ਦਈਏ ਕਿ ਮਾਰਚ ਮਹੀਨੇ ’ਚ ਮਹਾਵੀਰ ਨਗਰ ਥਾਣੇ ’ਚ ਰੰਧਾਵਾ ਖਿਲਾਫ਼ ਸ਼ਿਕਾਇਤ ਦਿੱਤੀ ਗਈ ਸੀ ਪਰ ਪੁਲਸ ਨੇ ਕੇਸ ਦਰਜ ਨਹੀਂ ਕੀਤਾ ਸੀ। ਫਿਰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਲੜੀ 6 ’ਚ ਕਾਂਗਰਸ ਇੰਚਾਰਜ ਦੇ ਖਿਲਾਫ਼ ਮੁਕੱਦਮਾ ਪੇਸ਼ ਕੀਤਾ ਸੀ।

ਕੋਰਟ ਨੇ ਸੁਣਵਾਈ ਕਰਦਿਆਂ ਸੋਮਵਾਰ ਨੂੰ ਮਹਾਵੀਰ ਨਗਰ ਥਾਣੇ ਦੀ ਪੁਲਸ ਨੂੰ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ। 13 ਮਾਰਚ ਨੂੰ ਸੁਖਜਿੰਦਰ ਰੰਧਾਵਾ ਨੇ ਰਾਜ ਭਵਨ ਘਿਰਾਓ ਤੋਂ ਬਾਅਦ ਵਿਵਾਦਿਤ ਭਾਸ਼ਣ ਦਿੱਤਾ। ਉਨ੍ਹਾਂ ਨੇ ਦੇਸ਼ ਨੂੰ ਬਚਾਉਣ ਲਈ ਮੋਦੀ ਨੂੰ ਖ਼ਤਮ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਸੀ, ‘‘ਆਪਣੀ ਲੜਾਈ ਖ਼ਤਮ ਕਰੋ, ਮੋਦੀ ਨੂੰ ਖ਼ਤਮ ਕਰਨ ਦੀ ਗੱਲ ਕਰੋ। ਜੇ ਮੋਦੀ ਖ਼ਤਮ ਹੋ ਗਿਆ ਤਾਂ ਹਿੰਦੁਸਤਾਨ ਬਚ ਜਾਵੇਗਾ। ਜੇਕਰ ਮੋਦੀ ਰਿਹਾ ਤਾਂ ਹਿੰਦੁਸਤਾਨ ਖ਼ਤਮ ਹੋ ਜਾਵੇਗਾ।’’

ਹਾਲਾਂਕਿ ਬਾਅਦ ’ਚ ਉਨ੍ਹਾਂ ਨੇ ਸਫ਼ਾਈ ਦਿੰਦਿਆਂ ਕਿਹਾ ਸੀ ਕਿ ਉਹ ਸਿਆਸੀ ਰੂਪ ’ਚ ਖ਼ਤਮ ਕਰਨ ਦੀ ਗੱਲ ਕਰ ਰਹੇ ਸਨ। ਰੰਧਾਵਾ ਦੇ ਭਾਸ਼ਣ ਤੋਂ ਬਾਅਦ ਵਿਧਾਇਕ ਮਦਨ ਦਿਲਾਵਰ ਵਰਕਰਾਂ ਅਤੇ ਭਾਜਪਾ ਨੇਤਾਵਾਂ ਨਾਲ ਮਹਾਵੀਰ ਨਗਰ ਥਾਣੇ ਪੁੱਜੇ ਤੇ ਸ਼ਿਕਾਇਤ ਦਿੱਤੀ ਸੀ। ਪੁਲਸ ਨੇ ਮੁਕੱਦਮਾ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਵਿਧਾਇਕ ਦਿਲਾਵਰ ਨੇ ਥਾਣਾ ਕੰਪਲੈਕਸ ’ਚ ਹੀ ਧਰਨਾ ਦਿੱਤਾ ਸੀ। ਉਥੇ ਹੀ ਮੁਕੱਦਮਾ ਪੇਸ਼ ਹੋਣ ਤੋਂ ਬਾਅਦ 10 ਮਈ ਨੂੰ ਅਦਾਲਤ ਨੇ ਐੱਸ. ਪੀ. ਸ਼ਰਦ ਚੌਧਰੀ ਤੋਂ ਰਿਪੋਰਟ ਮੰਗੀ ਸੀ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video