PSTET ਪ੍ਰੀਖਿਆ ਦੀ ਨਵੀਂ ਤਰੀਕ ਦਾ ਹੋਇਆ ਐਲਾਨ, ਪਹਿਲਾਂ ਪੇਪਰ ਲੀਕ ਹੋਣ ਕਰਕੇ ਰੱਦ ਹੋਈ ਸੀ ਪ੍ਰੀਖਿਆ

0
5

ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਪੀਐਸਟੀਈਟੀ) ਪੇਪਰ-2 ਦੀ ਪ੍ਰੀਖਿਆ, ਜੋ ਪੇਪਰਾਂ ਵਿੱਚ ਗੜਬੜੀ ਤੋਂ ਬਾਅਦ ਰੱਦ ਕਰ ਦਿੱਤੀ ਗਈ ਸੀ, ਹੁਣ 30 ਅਪ੍ਰੈਲ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਪੰਜਾਬ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ ਵੱਲੋਂ ਜਾਰੀ ਕੀਤੀ ਗਈ। ਇਹ ਪ੍ਰੀਖਿਆ 30 ਅਪ੍ਰੈਲ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 1:00 ਵਜੇ ਤੱਕ ਹੋਵੇਗੀ। ਉਮੀਦਵਾਰਾਂ ਨੂੰ ਪੇਪਰ ਨਾਲ ਸਬੰਧਤ ਅੱਪਡੇਟ ਲਈ ਸਮੇਂ-ਸਮੇਂ ‘ਤੇ ਕੌਂਸਲ ਦੀ ਵੈੱਬਸਾਈਟ ਚੈੱਕ ਕਰਦੇ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਯੂਨੀਵਰਸਿਟੀ ਬਿਨਾਂ ਕਿਸੇ ਫੀਸ ਦੇ ਇਹ ਪੇਪਰ ਦੁਬਾਰਾ ਕਰਵਾਏਗੀ।

ਦਸ ਦਈਏ ਕਿ ਪੰਜਾਬ ਸਰਕਾਰ ਨੇ 12 ਮਾਰਚ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਨੂੰ ਪੀਐਸਟੀਈਟੀ ਸੋਸ਼ਲ ਸਟੱਡੀਜ਼ ਪੇਪਰ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਸੀ। ਪੇਪਰ ਖਤਮ ਹੋਣ ਤੋਂ ਤੁਰੰਤ ਬਾਅਦ, ਕਈ ਪ੍ਰੀਖਿਆਰਥੀਆਂ ਅਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਕਿ ਪੇਪਰ ਵਿੱਚ ਕਈ ਗਲਤੀਆਂ ਸਨ। ਪੇਪਰ ਵਿੱਚ ਦਿੱਤੇ ਗਏ 60 ਸਵਾਲਾਂ ਦੇ ਜਵਾਬ ਗੂੜ੍ਹੇ ਰੰਗ ਵਿੱਚ ਹਾਈਲਾਈਟ ਕੀਤੇ ਗਏ ਸਨ। ਇਨ੍ਹਾਂ ਵਿੱਚੋਂ 60 ਫੀਸਦੀ ਸਵਾਲਾਂ ਦੇ ਸਹੀ ਜਵਾਬ ਦਿੱਤੇ ਜਾਣ ਦਾ ਦਾਅਵਾ ਕੀਤਾ ਗਿਆ। ਵਿਵਾਦ ਵਧਣ ਦੇ ਅਗਲੇ ਹੀ ਦਿਨ ਸੂਬਾ ਸਰਕਾਰ ਨੇ ਪ੍ਰੀਖਿਆ ਰੱਦ ਕਰ ਦਿੱਤੀ।

ਇਸ ਤੋਂ ਬਾਅਦ ਡਾ: ਹਰਦੀਪ ਸਿੰਘ, ਪ੍ਰੋਫੈਸਰ, ਕੰਪਿਊਟਰ ਸਾਇੰਸ ਵਿਭਾਗ, ਜੀਐਨਡੀਯੂ ਅਤੇ ਡਾ. ਰਵਿੰਦਰ ਸਿੰਘ ਸਾਹਨੀ, ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ, ਜੀਐਨਡੀਯੂ ਨੂੰ ਪੇਪਰ ਵਿੱਚ ਗੜਬੜੀ ਸਾਹਮਣੇ ਆਉਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਮੁੱਖ ਸਕੱਤਰ ਪੱਧਰ ਦੇ ਅਧਿਕਾਰੀ ਦੀ ਅਗਵਾਈ ਵਿੱਚ ਇੱਕ ਜਾਂਚ ਕਮੇਟੀ ਦਾ ਗਠਨ ਵੀ ਕੀਤਾ ਹੈ, ਜਿਸ ਨੂੰ ਇਸ ਪੂਰੇ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਦੀ ਸ਼ਨਾਖਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਪ੍ਰੀਖਿਆ ਵਿੱਚ ਲਗਭਗ ਇੱਕ ਲੱਖ ਉਮੀਦਵਾਰਾਂ ਨੇ ਭਾਗ ਲਿਆ ਸੀ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video