SGPC ਵਲੋਂ ਗਠਿਤ ਕੀਤਾ ਗਿਆ ਵਕੀਲਾਂ ਦਾ ਪੈਨਲ ਪਹੁੰਚਿਆ ਡਿਬਰੂਗੜ੍ਹ ਜੇਲ੍ਹ, ਨੌਜਵਾਨਾਂ ਨਾਲ ਕੀਤੀ ਮੁਲਾਕਾਤ

0
11

‘ਆਪਰੇਸ਼ਨ ਅੰਮ੍ਰਿਤਪਾਲ’ ਤਹਿਤ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਠਿਤ ਕੀਤਾ ਗਿਆ ਵਕੀਲਾਂ ਦਾ ਪੈਨਲ ਡਿਬਰੂਗੜ੍ਹ ਵਿਖੇ ਪਹੁੰਚ ਗਿਆ ਹੈ। ਇਸ ਦੌਰਾਨ ਵਕੀਲਾਂ ਵੱਲੋਂ ਜਿਥੇ ਅੱਜ ਅੱਠ ਨੌਜਵਾਨਾਂ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਗਈ, ਉਥੇ ਹੀ ਜੇਲ੍ਹ ਪ੍ਰਸ਼ਾਸਨ ਪਾਸੋਂ ਇਨ੍ਹਾਂ ਦੇ ਕੇਸਾਂ ਸਬੰਧੀ ਜ਼ਰੂਰੀ ਦਸਤਾਵੇਜ਼ ਵੀ ਪ੍ਰਾਪਤ ਕੀਤੇ ਗਏ ਹਨ।

ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਵਿਚ ਅਸਾਮ ਗਏ ਵਫ਼ਦ ’ਚ ਐਡਵੋਕੇਟ ਮਨਦੀਪ ਸਿੰਘ ਸਿੱਧੂ ਅਤੇ ਐਡਵੋਕੇਟ ਰੋਹਿਤ ਸ਼ਰਮਾ ਸ਼ਾਮਲ ਹਨ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਡਿਬਰੂਗੜ੍ਹ ਵਿਖੇ ਕੌਮੀ ਸੁਰੱਖਿਆ ਕਾਨੂੰਨ ਤਹਿਤ ਕੈਦ ਕੀਤੇ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਐਡਵੋਕੇਟ ਮਨਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਨਜ਼ਰਬੰਦ ਕੀਤੇ ਗਏ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਆਰਡਰ ਅਤੇ ਹੋਰ ਲੋੜੀਂਦੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਟੀਮ ਨੂੰ ਮੁਹੱਈਆ ਕਰਵਾ ਦਿੱਤੇ ਗਏ ਹਨ, ਜਿਸ ਤਹਿਤ ਅਗਲੀ ਕਾਨੂੰਨੀ ਪੈਰਵਾਈ ਜਾਰੀ ਰੱਖੀ ਜਾਵੇਗੀ। ਉਥੇ ਹੀ ਅਸਾਮ ਤੋਂ ਗੱਲਬਾਤ ਕਰਦਿਆਂ ਐਡਵੋਕੇਟ ਸਿਆਲਕਾ ਨੇ ਦੱਸਿਆ ਹੈ ਕਿ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੱਠ ਨੌਜਵਾਨ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਦੱਸਿਆ ਕਿ ਨਜ਼ਰਬੰਦ ਕੀਤੇ ਅੱਠ ਨੌਜਵਾਨਾਂ ਨਾਲ ਮੁਲਾਕਾਤ ਕਰਨ ਲਈ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਅਰਜੀ ਦਰਜ ਕਰਨ ਵਿਚ ਸਥਾਨਕ ਵਕੀਲਾਂ ਸਮੇਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਡਿਬਰੂਗੜ੍ਹ ਬਾਰ ਐਸੋਸੀਏਸ਼ਨ ਨੇ ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਟੀਮ ਦਾ ਸਹਿਯੋਗ ਕੀਤਾ ਹੈ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video